Latest News

ਬਹਿਬਲ ਕਲਾਂ ਫਾਇਰਿੰਗ ਮਾਮਲਾ, ਐਡਵੋਕੇਟ ਸੁਹੇਲ ਸਿੰਘ ਬਰਾੜ ਗ੍ਰਿਫ਼ਤਾਰ, SIT ਨੂੰ ਦੂਜੀ ਵੱਡੀ ਸਫਲਤਾ

By ਰਾਜੇਸ਼ ਕਪਿਲ/ਫ਼ਰੀਦਕੋਟ

Published on 16 Jun, 2020 11:12 PM.

ਅਕਤੂਬਰ, 2015 ਦੇ ਬਹਿਬਲ ਕਲਾਂ ਗੋਲੀਕਾਂਡ ਦੇ 5 ਸਾਲ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਹੁਣ ਹਰਕਤ ਵਿਚ ਆਉਂਦੀ ਨਜ਼ਰ ਆਈ ਹੈ। ਬਰਗਾੜੀ ਅਤੇ ਕਈ ਹੋਰ ਥਾਈਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟ ਕਰ ਰਹੀਆਂ ਨਿਹੱਥੀਆਂ ਸਿੱਖ ਸੰਗਤਾਂ 'ਤੇ ਬਹਿਬਲ ਕਲਾਂ ਵਿਚ ਚਲਾਈਆਂ ਗਈਆਂ ਗੋਲੀਆਂ ਕਾਰਨ 2 ਸਿੰਘ ਸ਼ਹੀਦ ਹੋ ਗਏ ਸਨ। ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ.ਵੱਲੋਂ ਅੱਜ ਫ਼ਰੀਦਕੋਟ ਦੇ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐਸ.ਆਈ.ਟੀ. ਦੇ ਮੁਖੀ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨਾਂ ਅਨੁਸਾਰ ਸੁਹੇਲ ਸਿੰਘ ਬਰਾੜ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

 

ਬਰਾੜ ’ਤੇ ਇਸ ਮਾਮਲੇ ਦੇ ਸਬੂਤਾਂ ਵਿਚ ਖ਼ਰਾਬੀ ਕਰਨਦਾ ਦੋਸ਼ ਹੈ। ਯਾਦ ਰਹੇ ਕਿ ਪੁਲਿਸ ਵੱਲੋਂ ਬਹਿਬਲ ਕਲਾਂ ਵਿਚ ਗੋਲੀਬਾਰੀ ਤੋਂ ਬਾਅਦ ਇਹ ਕਹਾਣੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਸਿੱਖ ਸੰਗਤਾਂ ਨੇ ਪਹਿਲਾਂ ਪੁਲਿਸ ਤੇ ਗੋਲੀਆਂ ਚਲਾਈਆਂ ਸਨ ਅਤੇ ਪੁਲਿਸ ਨੇ ਜੋ ਵੀ ਕਾਰਵਾਈ ਕੀਤੀ ਸੀ ਉਹ ਜਵਾਬੀ ਕਾਰਵਾਈ ਸੀ

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
Related News
ताज़ा खबर
e-Paper

Readership: 295663