ਮਿਤੀ 11/12 ਮਾਰਚ 2022 ਦੀ ਦਰਮਿਆਨੀ ਰਾਤ ਨੂੰ ਪਿੰਡ ਕਡਿਆਲਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਵਿਖੇ 17 ਗਾਵਾਂ ਅਤੇ ਬਲਦਾਂ ਨੂੰ ਮਾਰ ਕੇ ਉਹਨਾਂ ਦੇ ਪਿੰਜਰ ਰੇਲਵੇ ਲਾਈਨ ਕੋਲ ਸੁੱਟ ਦਿੱਤੇ ਸਨ। ਜਿਹਨਾਂ ਸਬੰਧੀ ਮੁਕੱਦਮਾ ਦਰਜ ਕਰਨ ਉਪਰੰਤ ਮਾਣਯੋਗ ਆਈ.ਜੀ ਸਾਹਿਬ ਜਲੰਧਰ ਵੱਲੋਂ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਜਿਸ ਦੀ ਅਗਵਾਈ ਸਰਬਜੀਤ ਰਾਏ, ਉਪ-ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਹੁਸ਼ਿਆਰਪੁਰ ਵੱਲੋਂ ਹੁਣ ਉਪ-ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਵੱਲੋਂ ਕੀਤੀ ਗਈ ਸੀ ਅਤੇ ਮੁਕੱਦਮਾ ਨੂੰ 48 ਘੰਟਿਆਂ ਵਿੱਚ ਟਰੇਸ ਕਰਕੇ ਲੋੜੀਂਦੇ ਦੋਸ਼ੀਆਂ ਨੂੰ ਦਿੱਲੀ, ਯੂ.ਪੀ ਅਤੇ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸਦੀ ਤਫਤੀਸ਼ ਸੁਚਾਰੂ ਢੰਗ ਨਾਲ ਕਰਨ ਲਈ ਮਾਣਯੋਗ ਡੀ.ਜੀ.ਪੀ ਸਾਹਿਬ ਪੰਜਾਬ ਸ਼੍ਰੀ ਗੌਰਵ ਯਾਦਵ ਵੱਲੋਂ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਅਤੇ ਅੱਜ ਇਹ ਡਿਸਕ ਸ਼੍ਰੀ G.S ਸੰਧੂ ਆਈ.ਜੀ.ਪੀ ਜਲੰਧਰ ਜੋਨ ਵੱਲੋਂ
ਪ੍ਰਦਾਨ ਕੀਤੀ ਗਈ। ਇਸਤੋਂ ਪਹਿਲਾਂ ਵੀ ਦੋ ਵਾਰ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।