Latest News

*ਵਿਜੀਲੈਂਸ ਬਿਓਰੋ ਵੱਲੋਂ DETC level GST ਅਧਿਕਾਰੀ ਖਿਲਾਫ਼ 2nd FIR ਦਰਜ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਹੈ ਦੋਸ਼*

By RAJESH KAPIL,EDITOR-IN-CHIEF

Published on 19 May, 2023 02:06 PM.

ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

 

 

ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤੱਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।

 

 

 

 

 

 

ਅੱਗੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

 

 

 

 

 

ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿੱਚ ਘਪਲਾ ਕੀਤਾ ਸੀ।

 

 

 

 

 

 

ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।

 

 

 

 

ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿੱਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
Related News
ताज़ा खबर
e-Paper

Readership: 295663