Latest News

*IG ਪਰਮਰਾਜ ਉਮਰਾਨੰਗਲ (IPS) ਨੂੰ HIGH COURT ਤੋਂ ਵੱਡੀ ਰਾਹਤ, ਬਹਾਲੀ ਦੇ ਦਿੱਤੇ ਹੁਕਮ ਤੇ PUNJAB ਸਰਕਾਰ ਨੂੰ ਆਖੀ ਇਹ ਗੱਲ*

By RAJESH KAPIL, EDITOR IN CHIEF

Published on 02 Feb, 2024 01:39 PM.

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਮਰਾਨੰਗਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ ਜਿਸ ਕਾਰਨ ਉਸ ਨੂੰ ਸਾਲ 2019 ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ।

 

 

 

ਸ਼ੁੱਕਰਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ। ਇਸ ਵਿੱਚ ਉਸ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ। ਹਾਲਾਂਕਿ, ਇਸ ਮਾਮਲੇ 'ਚ ਵਿਸਥਾਰਤ ਆਦੇਸ਼ ਆਉਣਾ ਅਜੇ ਬਾਕੀ ਹੈ।

 

 

ਦਰਅਸਲ, ਬੀਤੇ ਸਾਲ 30 ਸਾਲ ਪੁਰਾਣੇ ਮਾਮਲੇ 'ਚ ਉਮਰਾਨੰਗਲ ਸਣੇ ਦੋ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ 'ਤੇ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਹੈ। ਹਾਈ ਕੋਰਟ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਪਹਿਲਾਂ ਪੇਸ਼ ਕੀਤੀ ਅੰਤਿਮ ਰਿਪੋਰਟ ’ਤੇ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

 

 

 

ਇਸ ਤੋਂ ਪਹਿਲਾਂ, ਪਿਛਲੇ ਸਾਲ ਫ਼ਰਵਰੀ ਵਿੱਚ ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ ਨੇ ਆਪਣੀ ਚਾਰਜਸ਼ੀਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਦਰਜ ਕੀਤਾ ਸੀ। ਬਾਦਲ ਪਰਿਵਾਰ ਤੋਂ ਇਲਾਵਾ ਚਾਰਜਸ਼ੀਟ ਵਿੱਚ ਸੁਮੇਧ ਸੈਣੀ ਸਮੇਤ ਕੁੱਲ੍ਹ 8 ਜਣਿਆਂ ਦੇ ਨਾਂਅ ਸ਼ਾਮਿਲ ਹਨ ਜਿਸ ਵਿੱਚ ਉਮਰਾਨੰਗਲ ਦਾ ਨਾਮ ਵੀ ਸੀ।

 

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਫਰੀਦਕੋਟ ਦੀ ਅਦਾਲਤ ਵਿੱਚ ਪਹੁੰਚੀ, ਜਿੱਥੇ ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਚਾਰਜਸ਼ੀਟ ਦਾਇਰ ਕਰ ਦਿੱਤੀ ਸੀ। ਇਸ ਚਾਰਜਸ਼ੀਟ ਵਿੱਚ ਐੱਸਆਈਟੀ ਨੇ ਵੱਡੇ ਨਾਵਾਂ ਨੂੰ ਸ਼ਾਮਿਲ ਕਰਕੇ ਤਹਿਲਕਾ ਮਚਾ ਦਿੱਤਾ ਸੀ।

ਦੱਸ ਦਈਏ ਇਸ ਚਾਰਜ ਸ਼ੀਟ ਅੰਦਰ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂਅ ਸ਼ਾਮਿਲ ਹੈ। ਇਸ ਤੋਂ ਇਲਾਵਾ ਇਸ ਚਾਰਜਸ਼ੀਟ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ, ਤਤਕਾਲੀ ਆਈ ਜੀ ਪੀ ਪਰਮਰਾਜ ਉਮਰਾਨੰਗਲ,ਰਿਟਾਇਰ ਡੀਆਈਜੀ ਅਮਰ ਸਿੰਘ ਚਾਹਲ, ਤਤਕਾਲੀ ਐੱਸਐਸਪੀ ਚਰਨਜੀਤ ਸ਼ਰਮਾ ਉਸ ਵੇਲੇ ਦੇ ਐੱਸਐੱਸਪੀ ਐੱਸ ਐੱਸ ਮਾਨ ਤੋਂ ਇਲਾਵਾ ਤਤਕਾਲੀ ਐੱਸਐੱਚਓ ਗੁਰਦੀਪ ਸਿੰਘ ਦਾ ਨਾਂਅ ਸ਼ਾਮਿਲ ਹੈ।

 

Flashback: ਸਾਲ 2015 ਵਿੱਚ ਫ਼ਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਖਿੱਲਰੇ ਅੰਗ ਮਿਲੇ ਸਨ ਇਸ ਦਾ ਪਤਾ ਲੱਗਦਿਆਂ ਹੀ ਸਿੱਖ ਕੌਮ ਵਿੱਚ ਰੋਹ ਫੈਲ ਗਿਆ। ਇਸ ਦੇ ਵਿਰੋਧ ਵਿੱਚ ਉਹ ਕੋਟਕਪੂਰਾ ਵਿੱਚ ਇਕੱਠੇ ਹੋ ਗਏ ਅਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਇਸ ਤੋਂ ਬਾਅਦ ਪੁਲਿਸ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਉਠਾਉਣ ਲਈ ਪ੍ਰਦਰਸ਼ਨਕਾਰੀਆਂ ਉੱਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਅਤੇ ਇਸ ਦੌਰਾਨ ਲਗਭਗ 100 ਦੇ ਕਰੀਬ ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ 'ਚ ਪੁਲਿਸ ਅਤੇ ਤਤਕਾਲੀ ਅਕਾਲੀ ਸਰਕਾਰ ਉੱਤੇ ਸਵਾਲ ਉੱਠੇ ਅਤੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ।

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
Related News
ताज़ा खबर
e-Paper

Readership: 295663