ਵਿਵਾਦਾਂ ''ਚ ਘਿਰੀ ਰਾਜੋਆਣਾ-ਲੌਂਗੋਵਾਲ ਦੀ ਮਿਲਣੀ, ਜੇਲ ਮੰਤਰੀ ਨੇ ਲਿਆ ਸਖਤ ਨੋਟਿਸ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਪਟਿਆਲਾ ਦੀ ਜੇਲ 'ਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵਿਵਾਦ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਜੇਲ ਚ ਮੁਲਾਕਾਤ ਦੌਰਾਨ ਵਾਇਰਲ ਹੋਈ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਖਤ ਨੋਟਿਸ ਲਿਆ ਹੈ। ਰੰਧਾਵਾ ਨੇ ਪ੍ਰਿੰਸੀਪਲ ਸਕੱਤਰ ਜੇਲ ਨੂੰ ਪੱਤਰ ਲਿੱਖ ਕੇ ਜਵਾਬ ਮੰਗਿਆ ਹੈ। ਰੰਧਾਵਾ ਨੇ ਜੇਲ 'ਚ ਮੋਬਾਇਲ ਜਾਣ 'ਤੇ ਇਤਰਾਜ਼ ਜਤਾਇਆ ਹੈ। ਰੰਧਾਵਾ ਨੇ ਕਿਹਾ ਕਿ ਨਿਯਮਾਂ ਮੁਤਾਬਕ ਨਾ ਤਾਂ ਜੇਲ ਅੰਦਰ ਮੋਬਾਇਲ ਜਾ ਸਕਦਾ ਹੈ ਅਤੇ ਨਾ ਹੀ ਜੇਲ 'ਚ ਤਸਵੀਰ ਖਿੱਚੀ ਜਾ ਸਕਦੀ ਹੈ।