ਪੰਜਾਬ ਸਰਕਾਰ ਨੇ ਡੀ ਜੀ ਪੀ ਪੰਜਾਬ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਨੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਆਲ੍ਹਾ ਅਫ਼ਸਰ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਰਾਜ ਸਰਕਾਰ ਛੇਤੀ ਹੀ ਇਸ ਨਿਰਨੇ ਖ਼ਿਲਾਫ਼ ਹਾਈ ਕੋਰਟ 'ਚ ਅਪੀਲ ਦਾਇਰ ਕਰੇਗੀ। ਉਸ ਨੇ ਦੱਸਿਆ ਕਿ ਨਿਯਮਾਂ ਮੁਤਾਬਿਕ ਹਾਈ ਕੋਰਟ ਦਾ ਡਬਲ ਬੈਂਚ ਹੀ ਇਸ ਅਪੀਲ ਨੂੰ ਸੁਣ ਸਕਦਾ ਹੈ।